ਪਤੀ ਵੱਲੋਂ ਦਾਤਰ ਮਾਰ ਕੇ ਪਤਨੀ ਦਾ ਕਤਲ
ਸ੍ਰੀ ਗੋਇੰਦਵਾਲ ਸਾਹਿਬ :ਖਡੂਰ ਸਾਹਿਬ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ ਹੈ। ਮੌਕੇ ’ਤੇ ਪਹੁੰਚੀ ਥਾਣਾ ਗੋਇੰਦਵਾਲ ਦੀ ਪੁਲੀਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਜਸਪਾਲ ਕੌਰ (48) ਪਤਨੀ ਅਮਰਜੀਤ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਅਮਰਜੀਤ ਸਿੰਘ ਅਕਸਰ ਹੀ ਆਪਣੀ ਪਤਨੀ ਨਾਲ ਲੜਦਾ ਝਗੜਾ ਰਹਿੰਦਾ ਸੀ। ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਦੋਵਾਂ ਪਤੀ ਪਤਨੀ ਦਾ ਆਪਸ ਵਿੱਚ ਕਲੇਸ਼ ਏਨਾ ਵੱਧ ਗਿਆ ਕਿ ਅਮਰਜੀਤ ਸਿੰਘ ਨੇ ਘਰ ਵਿੱਚ ਪਏ ਦਾਤਰ ਨਾਲ ਪਤਨੀ ’ਤੇ ਹਮਲਾ ਕਰ ਦਿੱਤਾ। ਰਸ਼ਪਾਲ ਕੌਰ ਦੀ ਮੌਕੇ ’ਤੇ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਕਤਲ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ। ਪੁਲੀਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮ੍ਰਿਤਕ ਔਰਤ ਦਾ ਦਸ ਸਾਲਾਂ ਦਾ ਬੱਚਾ ਵੀ ਹੈ।
Arrest
ਪਤੀ ਵੱਲੋਂ ਦਾਤਰ ਮਾਰ ਕੇ ਪਤਨੀ ਦਾ ਕਤਲ
ਪਤੀ ਵੱਲੋਂ ਦਾਤਰ ਮਾਰ ਕੇ ਪਤਨੀ ਦਾ ਕਤਲਸ੍ਰੀ ਗੋਇੰਦਵਾਲ ਸਾਹਿਬ :ਖਡੂਰ ਸਾਹਿਬ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ ਹੈ। ਮੌਕੇ ’ਤੇ ਪਹੁੰਚੀ ਥਾਣਾ ਗੋਇੰਦਵਾਲ ਦੀ ਪੁਲੀਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਜਸਪਾਲ ਕੌਰ (48) […]
