ਲੁਧਿਆਣਾ ਵਿੱਚ ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰ
ਲੁਧਿਆਣਾ, ਲੁਧਿਆਣਾ ਪੁਲੀਸ ਦੀ ਦੀ ਸਮੇਂ-ਸਿਰ ਅਤੇ ਸੁਚਾਰੂ ਤਰੀਕੇ ਨਾਲ ਕੀਤੀ ਗਈ ਕਾਰਵਾਈ ਨਾਲ ਗਰਨੇਡ ਹਮਲੇ ਨੂੰ ਰੋਕ ਦਿੱਤਾ ਗਿਆ ਹੈ। ਦਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਵਿਦੇਸ਼-ਅਧਾਰਿਤ ਹੈਂਡਲਰਾਂ, ਜਿਨ੍ਹਾਂ ਦੇ ਪਾਕਿਸਤਾਨ ਨਾਲ ਸੰਭਾਵਤ ਸੰਬੰਧ ਹਨ, ਦੀ ਤਲਾਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਯੂਪੀਏਪੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਰੈੱਡ ਕਾਰਨਰ ਨੋਟਿਸ ਵਿਦੇਸ਼ ਵਿੱਚ ਬੈਠੇ ਮੁਲਾਜ਼ਮਾਂ ਖ਼ਿਲਾਫ਼ ਜਾਰੀ ਕੀਤੇ ਗਏ ਹਨ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਲੁਧਿਆਣਾ ਪੁਲੀਸ ਨੇ ਐਕਸਪਲੋਸਿਵਜ਼ ਐਕਟ ਅਤੇ ਬੀਐੱਨਐੱਸ ਦੀਆਂ ਧਾਰਾਵਾਂ ਅਧੀਨ ਥਾਣਾ ਜੋਧੇਵਾਲ ਵਿੱਚ ਕੁਲਦੀਪ ਸਿੰਘ, ਸ਼ੇਖਰ ਸਿੰਘ, ਅਜੈ ਸਿੰਘ (ਤਿੰਨੋ ਮੁਕਤਸਰ ਸਾਹਿਬ ਵਾਸੀ) ਵਿਰੁੱਧ ਕੇਸ ਦਰਜ ਕੀਤਾ ਸੀ।
ਜਾਂਚ ਦੌਰਾਨ ਵਿਦੇਸ਼-ਅਧਾਰਿਤ ਮਾਸਟਰਮਾਈਂਡਾਂ ਦੀ ਪਛਾਣ ਕੀਤੀ ਗਈ ਹੈ ਜਿਸ ਵਿੱਚ ਅਜੈ ਅਜੈ ਮਲੇਸ਼ੀਆ, ਸਥਾਈ ਨਿਵਾਸੀ ਸ੍ਰੀ ਗੰਗਾਨਗਰ, ਰਾਜਸਥਾਨ, ਜੱਸ ਬੇਹਬਲ (ਵਰਤਮਾਨ ਵਿੱਚ ਮਲੇਸ਼ੀਆ ਵਿੱਚ), ਪਵਨਦੀਪ, ਨਿਵਾਸੀ ਮਲੇਸ਼ੀਆ, ਸਥਾਈ ਸ੍ਰੀ ਗੰਗਾਨਗਰ, ਰਾਜਸਥਾਨ ਸ਼ਾਮਲ ਸਨ। ਮੁਲਜਮਾਂ ਕੋਲੋਂ ਇੱਕ ਚੀਨੀ ਹੈਂਡ ਗਰਨੇਡ ਨੰਬਰ 86P 01-03 632, ਇੱਕ ਕਿੱਟ, ਅਤੇ ਦਸਤਾਨੇ ਬਰਾਮਦ ਕੀਤੇ ਗਏ ਹਨ।
Bomb
ਲੁਧਿਆਣਾ ਵਿੱਚ ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰ
ਲੁਧਿਆਣਾ ਵਿੱਚ ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰਲੁਧਿਆਣਾ, ਲੁਧਿਆਣਾ ਪੁਲੀਸ ਦੀ ਦੀ ਸਮੇਂ-ਸਿਰ ਅਤੇ ਸੁਚਾਰੂ ਤਰੀਕੇ ਨਾਲ ਕੀਤੀ ਗਈ ਕਾਰਵਾਈ ਨਾਲ ਗਰਨੇਡ ਹਮਲੇ ਨੂੰ ਰੋਕ ਦਿੱਤਾ ਗਿਆ ਹੈ। ਦਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਵਿਦੇਸ਼-ਅਧਾਰਿਤ ਹੈਂਡਲਰਾਂ, ਜਿਨ੍ਹਾਂ ਦੇ ਪਾਕਿਸਤਾਨ ਨਾਲ ਸੰਭਾਵਤ ਸੰਬੰਧ ਹਨ, ਦੀ ਤਲਾਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਗੈਰਕਾਨੂੰਨੀ ਗਤੀਵਿਧੀਆਂ […]
