CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
India ਜੰਮ-ਕਸ਼ਮੀਰ ਵਿਖੇ ਬੱਦਲਣ ਫੱਟਣ ਕਾਰਨ 12 ਮੌਤਾਂਕਸ਼ਮੀਰ : (ਏਜੰਸੀਆਂ) ਵੀਰਵਾਰ ਨੂੰ ਜੰਮੂ ਖੇਤਰ ਦੇ ਪਹਾੜੀ ਜ਼ਿਲ੍ਹੇ ਕਿਸਤਵਾੜ ਦੇ ਪੱਡਰ ਵਿੱਚ ਬੱਦਲ ਫਟਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਦੇ ਕਹਿਣਾ ਹੈ ਕਿ ਇਹ ਗਿਣਤੀ ਹੋਰ ਵਧ ਸਕਦੀ ਹੈ। ਰਿਪੋਰਟਾਂ ਮੁਤਾਬਕ ਪ੍ਰਭਾਵਿਤ ਖੇਤਰ ’ਚ 200 ਤੋਂ 300 ਲੋਕਾਂ ਦੇ ਫਸੇ ਹੋਣ ਦਾ ਖਦਸਾ […]
Aug 15, 2025 • CNC News
India ਪੁਲੀਸ ਨਾਲ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀਅੰਮ੍ਰਿਤਸਰ : ਪੁਲੀਸ ਨਾਲ ਹੋਏ ਇੱਕ ਮੁਕਾਬਲੇ ਵਿੱਚ ਇੱਕ ਮੁਲਜ਼ਮ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ਉਸ ਨੇ ਭੱਜਣ ਦਾ ਯਤਨ ਕਰਦਿਆ ਇੱਕ ਪੁਲੀਸ ਕਰਮਚਾਰੀ ਦੀ ਰਿਵਾਲਵਰ ਖੋਹੀ ਅਤੇ ਪੁਲੀਸ ਪਾਰਟੀ ’ਤੇ ਗੋਲੀ ਚਲਾਈ। ਪੁਲੀਸ ਵੱਲੋਂ ਜਵਾਬੀ ਗੋਲੀ ਚਲਾਏ ਜਾਣ ’ਤੇ ਮੁਲਜ਼ਮ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹੁਣ […]
Aug 13, 2025 • CNC News
India ਵਿਧਾਇਕ ਰਜਿੰਦਰ ਕੌਰ ਛੀਨਾ ਦੀ ਕਾਰ ਡਿਵਾਈਡਰ ਨਾਲ ਟਕਰਾਈਲੁਧਿਆਣਾ : ਦਿੱਲੀ ਤੋਂ ਲੁਧਿਆਣਾ ਆ ਰਹੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਕੌਰ ਛੀਨਾ ਦੀ ਕਾਰ ਅੱਜ ਤੜਕੇ ਖਨੌਰੀ ਬਾਰਡਰ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਈ।ਵਿਧਾਇਕਾ ਆਪਣੀ ਸਰਕਾਰੀ ਇਨੋਵਾ ਕਾਰ ਵਿਚ ਦਿੱਲੀ ਹਵਾਈ ਅੱਡੇ ਤੋਂ ਵਾਪਸ ਆ ਰਹੀ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਡਿਵਾਈਡਰ ਨਾਲ […]
Aug 13, 2025 • CNC News
Crime ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਮਰੀਕਾ ’ਚ ਸਿੱਖ ਬਜ਼ੁਰਗ ’ਤੇ ਨਸਲੀ ਹਮਲੇ ਦੀ ਨਿਖੇਧੀਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ’ਚ ਕੈਲੀਫੋਰਨੀਆ ਦੇ ਨਾਰਥ ਹੋਲੀਵੁੱਡ ਵਿੱਚ 70 ਸਾਲਾ ਸਿੱਖ ਹਰਪਾਲ ਸਿੰਘ ਉੱਤੇ ਹੋਏ ਨਫ਼ਰਤੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਸ ਏਂਜਲਸ ਪੁਲੀਸ […]
Aug 13, 2025 • CNC News
Crime ਪੀ.ਜੀ.ਆਈ. ਤੋਂ ਲੱਖਾਂ ਦੇ ਇੰਜੈਕਸ਼ਨ ਚੋਰੀ ਕਰਨ ਵਾਲੇ ਪੰਜ ਗ੍ਰਿਫ਼ਤਾਰਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਤੋਂ ਲਗਭਗ 90 ਲੱਖ ਰੁਪਏ ਦੀਆਂ ਮਹਿੰਗੇ ਇੰਜੈਕਸ਼ਨ ਚੋਰੀ ਕਰਨ ਦੇ ਮਾਮਲੇ ਵਿੱਚ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਖਾਸ ਗੱਲ ਇਹ ਹੈ ਕਿ ਗ੍ਰਿਫ਼ਤਾਰੀਆਂ P79 ਵਿੱਚੋਂ ਵਿੱਚੋਂ ਹੀ ਕੀਤੀਆਂ ਗਈਆਂ ਹਨ, ਜਿਨ੍ਹਾਂ […]
Aug 13, 2025 • CNC News
India ਦੋ ਅਕਾਲੀ ਦਲ ਬਣਨਾ ਚੰਗਾ ਸੰਕੇਤ ਨਹੀਂ : ਸ਼੍ਰੋਮਣੀ ਕਮੇਟੀ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਵੰਡ ਅਤੇ ਦੋ ਅਕਾਲੀ ਦਲ ਬਣ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਖਿਆ ਕਿ ਇਸ ਵੇਲੇ ਆਪਸੀ ਵਖਰੇਵੇ ਅਤੇ ਅਹਿਮ (ਹਉਮੈ) ਨੂੰ ਛੱਡ ਕੇ ਇੱਕਜੁੱਟ ਹੋਣ ਦੀ ਲੋੜ ਹੈ। […]
Aug 12, 2025 • CNC News
India ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨਦਿਆਂ ਲੈਂਡ ਪੁਲਿੰਗ ਪਾਲਿਸੀ ਵਾਪਸ ਲਈ: ਹਰਪਾਲ ਚੀਮਾ ਚੰਡੀਗੜ੍ਹ “: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਮੰਨਦਿਆਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ […]
Aug 12, 2025 • CNC News
India ਲੈਂਡ ਪੂਲਿੰਗ ਨੀਤੀ ਵਾਪਸ ਲੈਣਾ ਕਿਸਾਨਾਂ ਦੀ ਜਿੱਤ -ਰਾਜੇਵਾਲ ਖੰਨਾ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਏ ਜਾਣ ਦੇ ਵੱਖ ਵੱਖ ਪ੍ਰਤੀਕਰਮ ਸਾਹਮਣੇ ਆਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਏਕੇ ਅਤੇ ਸੰਘਰਸ਼ ਕਾਰਨ ਮਜਬੂਰ […]
Aug 12, 2025 • CNC News
India ਮਜੀਠੀਆ ਨੂੰ ਅਜੇ ਵੀ ਨਹੀਂ ਮਿਲੀ ਰਾਹਤ ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿੱਚੋਂ ਅੱਜ ਵੀ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਹੋਈ। ਇਸ ਮੌਕੇ ਸਰਕਾਰੀ […]
Aug 12, 2025 • CNC News
India ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇ ਅੰਮ੍ਰਿਤਸਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸ ਦਾ ਐਲਾਨ ਨਿਗਰਾਨ ਬਣਾਏ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ। ਇਸ […]
Aug 11, 2025 • CNC News
India ਗਾਇਕ ਕਰਨ ਔਜਲਾ ਤੇ ਹਨੀ ਸਿੰਘ ਮਹਿਲਾ ਕਮਿਸ਼ਨ ਅੱਗੇ ਨਾ ਹੋਏ ਪੇਸ਼ ਮੁਹਾਲੀ : ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ, ਜਿਨ੍ਹਾਂ ਨੂੰ ਪਿਛਲੇ ਦਿਨੀ ਆਪਣੇ ਗੀਤਾਂ ਵਿੱਚ ਔਰਤਾਂ ਪ੍ਰਤੀ ਅਸੱਭਿਅਕ ਸ਼ਬਦਾਵਲੀ ਵਰਤਣ ਦੇ ਕਥਿਤ ਦੋਸ਼ਾਂ ਅਧੀਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਅੱਜ ਮਹਿਲਾ ਕਮਿਸ਼ਨ ਦੇ ਦਫ਼ਤਰ ਪੇਸ਼ ਹੋਣ ਲਈ ਕਿਹਾ ਗਿਆ ਸੀ, […]
Aug 11, 2025 • CNC News
Crime ਭੇਤ-ਭਰੀ ਹਾਲਤ ’ਚ ਘਰ ਵਿੱਚ ਲਟਕਦੀ ਮਿਲੀ ਪਟਵਾਰੀ ਦੀ ਲਾਸ਼ ਧਰਮਕੋਟ : ਇੱਥੇ ਇੰਦਗੜ੍ਹ ਹਲਕੇ ਦੇ ਪਟਵਾਰੀ ਹਰੀਸ਼ ਕੁਮਾਰ ਦੀ ਭੇਤ-ਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਟਵਾਰੀ 8 ਸਾਲ ਤੋਂ ਇੱਥੇ ਤਾਇਨਾਤ ਸੀ ਅਤੇ ਜਲੰਧਰ ਰੋਡ ਉੱਤੇ ਮੁਹੱਲਾ ਨਾਨਕਸਰ ਵਿਖੇ ਰਹਿ ਰਿਹਾ ਸੀ। ਮੂਲ ਰੂਪ ਵਿੱਚ ਉਹ ਫਾਜ਼ਿਲਕਾ ਖੇਤਰ […]
Aug 11, 2025 • CNC News
India ਨਿਊਯਾਰਕ : ਬਾਰਡਰ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਹਫ਼ਤੇ ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਤੌਰ ਤੇ ਦਾਖ਼ਲ ਹੋਣ ਵਾਲੇ ਦੋ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਯੂਐੱਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ (32P) ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਾਉਲਟਨ ਸੈਕਟਰ ਬਾਰਡਰ ਪੈਟਰੋਲ ਏਜੰਟਾਂ ਨੇ ਦੋ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ, ਜੋ […]
Aug 9, 2025 • CNC News
India ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤੀ ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਕੌਮੀ ਪੱਧਰ ’ਤੇ ਰੋਲ ਮਾਡਲ ਬਣ ਕੇ ਉੱਭਰੇਗਾ ਕਿਉਂਕਿ ਪੰਜਾਬ ਵਿੱਚ ਵਿਕਾਸ ਦੀ ਅਥਾਹ ਸੰਭਾਵਨਾ ਹੈ। ਸਨਅਤੀ ਵਿਕਾਸ ਲਈ ਅਲੱਗ ਅਲੱਗ ਨਵਗਠਿਤ ਦੋ ਦਰਜਨ ਕਮੇਟੀਆਂ ਦੀ ਸ਼ੁਰੂਆਤ ਕਰਨ ਲਈ ਅੱਜ ਇੱਥੇ ਸਮਾਗਮ ਕੀਤਾ ਗਿਆ, ਜਿਸ ਵਿੱਚ ਉਚੇਚੇ […]
Aug 9, 2025 • CNC News
India ਚੰਡੀਗੜ੍ਹ : ਪੰਜਾਬ ’ਚ ਸੈਂਕੜੇ ਪਿੰਡਾਂ ਦੇ ਫ਼?ਕਰ ਅੱਜ ਉਸ ਵੇਲੇ ਵਧ ਗਏ ਜਦੋਂ ਪੌਂਗ ਡੈਮ ਦੇ ਫਲੱਡ ਗੇਟ ਦੁਬਾਰਾ ਖੋਲ੍ਹ ਦਿੱਤੇ ਗਏ। ਪੌਂਗ ਡੈਮ ਤੋਂ ਅੱਜ ਬਿਆਸ ਦਰਿਆ ਵਿੱਚ 22 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ ਜਿਸ ਮਗਰੋਂ ਹੁਣ ਬਿਆਸ ਦਰਿਆ ਵਿੱਚ 40 ਹਜ਼ਾਰ ਕਿਊਸਿਕ ਪਾਣੀ ਵਗਣ ਲੱਗਿਆ ਹੈ। ਤਾਜ਼ਾ ਵੇਰਵਿਆਂ ਅਨੁਸਾਰ ਪੌਂਗ ਡੈਮ […]
Aug 9, 2025 • CNC News